Connect with us
http://nripanjabi.com/wp-content/uploads/2023/07/realestate-97090.jpg

America

ਰਾਹੁਲ ਗਾਂਧੀ ਵਿੱਚ ਅਮਰੀਕਾ, ਲੀਡਰ ਰਾਹੁਲ ਅਤੇ ਪ੍ਰਵਾਸੀਆਂ ਦੇ ਵਿਚਕਾਰ।

Published

on

ਨਿਊਯਾਰਕ : (ਮੁਨੀਸ਼ ਬਿਆਲਾ ) ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਅਮਰੀਕਾ ਫੇਰੀ ਇਸ ਹਫ਼ਤੇ ਅਮਰੀਕਾ ਵਿੱਚ ਤਿੰਨ ਸ਼ਹਿਰਾਂ ਦੇ ਦੌਰੇ ਤੋਂ ਬਾਅਦ ਸਮਾਪਤ ਹੋ ਗਈ। ਰਾਹੁਲ ਗਾਂਧੀ ਦੇ ਨਾਲ ਭਾਰਤ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਲੀਡਰਾਂ ਨੇ ਆ ਕੇ ਉਹਨਾਂ ਦੇ ਨਾਲ ਤਸਵੀਰਾਂ ਵਿੱਚ ਆਪਣੀ ਜਗ੍ਹਾ ਬਣਾਈ ਅਤੇ ਆਪਣੇ ਲੀਡਰ ਦੇ ਨਾਲ ਨਾਲ ਰਹੇ। ਪਰ ਇੱਥੇ ਵਿੱਚ ਬਹੁਤਾਤ ਵਿੱਚ ਭਾਰਤ ਤੋਂ ਆਏ ਨੇਤਾਵਾਂ ਨੇ ਮੰਚ ਦੀਆਂ ਕੁਰਸੀਆਂ ਦਾ ਖਹਿੜਾ ਨਹੀਂ ਛੱਡਿਆ।

ਸੂਤਰਾਂ ਮੁਤਾਬਿਕ ਰਾਹੁਲ ਗਾਂਧੀ ਅਮਰੀਕਾ ਵਿੱਚ ਆਮ ਭਾਰਤੀ ਅਮਰੀਕੀ ਪ੍ਰਵਾਸੀਆਂ ਨਾਲ ਭਾਰਤ ਜੋੜੋ ਯਾਤਰਾ ਵਾਂਗ ਸੰਪਰਕ ਸਥਾਪਿਤ ਕਰਨਾ ਚਹੁੰਦੇ ਸਨ ਪਰ ਕੁਸ਼ ਆਯੋਜਕਾਂ ਨੇ ਇਕ ਦੀਵਾਰ ਦਾ ਕੰਮ ਕਰਦੇ ਹੋਏ ਸਿਰਫ਼ ਆਪਣੇ ਆਪਣੇ ਖ਼ਾਸ ਵਿਅਕਤੀਆਂ ਨੂੰ ਹੀ ਰਾਹੁਲ ਗਾਂਧੀ ਤੱਕ ਪੁਹੰਚਣ ਦਾ ਮੌਕਾ ਦਿੱਤਾ। ਸੂਤਰਾਂ ਨੇ ਇਹ ਵੀ ਕਿਹਾ ਇਸ ਵਾਰ ਕੈਲੀਫ਼ੋਰਨੀਆ ਦੇ ਵਿੱਚ ਹੋਏ ਵਿਰੋਧ ਤੋਂ ਬਾਅਦ ਨਿਊਯਾਰਕ ਵਿੱਚ ਸਿੱਖ ਭਾਈਚਾਰੇ ਨਾਲ ਇਕ ਬੰਦ ਕਮਰਾ ਮੀਟਿੰਗ ਕਰਨ ਦੀ ਇੱਛਾ ਜਤਾਈ ਸੀ ਪਰ ਉਸ ਵਿੱਚ ਵੀ ਪ੍ਰਬੰਧਕਾਂ ਨੇ ਕੁਸ਼ ਖ਼ਾਸ ਮੇਹਨਤ ਕੀਤੇ ਬਿਨਾਂ ਆਪਣੇ ਕੁਸ਼ ਕਾਂਗਰਸੀ ਸਿੱਖ ਵਰਕਰਾਂ ਨੂੰ ਮੀਟਿੰਗ ਵਿੱਚ ਬਿਠਾਂ ਦਿੱਤਾ ਜਿਹੜੇ ਇਮਾਨਦਾਰੀ ਨਾਲ਼ ਰਾਹੁਲ ਗਾਂਧੀ ਨੂੰ ਰਿਪੋਰਟ ਹੀ ਨਹੀਂ ਕਰ ਸਕੇ।

ਰਾਹੁਲ ਗਾਂਧੀ ਦੇ ਸਬ ਤੋਂ ਵੱਧ ਪ੍ਰਚਾਰੇ ਗਏ ਨਿਊਯਾਰਕ ਵਾਲੇ ਪ੍ਰੋਗਰਾਮ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪਰ ਅੱਖੀਂ ਡਿੱਠੇ ਹਾਲਾਤਾਂ ਮੁਤਾਬਿਕ ਨਿਊਯਾਰਕ ਦੇ ਜਾਵਿਤਾ ਸੈਂਟਰ ਦੇ ਵਿੱਚ ਹੋਏ ਪ੍ਰੋਗਰਾਮ ਵਿੱਚ ਪੰਜਾਬ ਦੇ ਨਾਲ ਸੰਬੰਧਤ ਐਨ ਆਰ ਆਈ ਕਾਂਗਰਸੀ ਵਰਕਰ ਆਟੇ ਦੇ ਵਿੱਚ ਲੂਣ ਮੁਤਾਬਿਕ ਹੀ ਦਿਖਾਈ ਦਿੱਤੇ।

ਨਿਊਯਾਰਕ ਦੇ ਜਾਵਿਤਾ ਸੈਂਟਰ ਦੇ ਵਿੱਚ ਰਾਹੁਲ ਗਾਂਧੀ ਦੇ ਪ੍ਰੋਗਰਾਮ ਸਮੇਂ ਸੈਂਟਰ ਦੇ ਬਾਹਰ ਕੁਸ਼ ਸਿੱਖ ਜਥੇਬੰਧੀਆਂ ਵੱਲੋਂ ਜੂਨ 1984 ਦੇ ਲਈ ਕਾਂਗਰਸ ਅਤੇ ਗਾਂਧੀ ਪਰਿਵਾਰ ਨੂੰ ਦੋਸ਼ੀ ਦੱਸਦੇ ਹੋਏ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਰਾਹੁਲ ਗਾਂਧੀ ਦੇ ਅਮਰੀਕਾ ਵਿੱਚ ਲੱਗਭੱਗ ਸਾਰੇ ਹੀ ਪ੍ਰੋਗਰਾਮਾਂ ਦੇ ਵਿੱਚ ਬੀਜੇਪੀ ਅਤੇ ਖ਼ਾਲਿਸਤਾਨ ਸਮਰਥਕਾਂ ਵੱਲੋਂ ਵਿਰੋਧ ਕੀਤਾ ਗਿਆ।

ਆਪਣੇ ਦੌਰੇ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਅਤੇ ਪੀਐਮ ਮੋਦੀ ਦੀ ਆਲੋਚਨਾ ਕੀਤੀ। ਰਾਹੁਲ ਗਾਂਧੀ ਨੇ ਭਾਰਤੀ-ਅਮਰੀਕੀ ਭਾਈਚਾਰੇ ਦੀ ਪ੍ਰਸੰਸਾ ਕਰਦੇ ਹੋਏ ਉਹਨਾਂ ਦੇ ਕੰਮ ਦੀ ਨੈਤਿਕਤਾ ਅਤੇ ਸਿਲੀਕਾਨ ਵੈਲੀ ਵਿੱਚ ਉਹਨਾਂ ਦੀ ਸਫਲਤਾ ਲਈ ਉਹਨਾਂ ਦੀ ਪ੍ਰਸ਼ੰਸਾ ਕੀਤੀ ਹੈ।

ਪ੍ਰਵਾਸੀ ਭਾਰਤੀ ਸ਼ਾਇਦ ਹਜ਼ਾਰਾਂ ਦੀ ਗਿਣਤੀ ਵਿੱਚ ਨਹੀਂ ਆਏ ਹੋਣਗੇ ਜਿਵੇਂ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਆਉਂਦੇ ਹਨ। ਪਰ ਰਾਹੁਲ ਗਾਂਧੀ ਦੇ ਤਾਜਾਂ ਹਾਲਾਤਾਂ ਵਿੱਚ ਜਿਸ ਵਿੱਚ ਉਸਦੀ ਸੰਸਦ ਮੈਂਬਰੀ ਵੀ ਨਹੀਂ ਰਹੀ ਉਸ ਦੇ ਬਾਵਜੂਦ ਇੰਡੀਅਨ ਓਵਰਸੀਜ਼ ਕਾਂਗਰਸ ਦੇ ਹਰਿਆਣੇ ਅਤੇ ਸਾਊਥ ਦੇ ਨਾਲ ਜੁੜੇ ਵਲੰਟੀਅਰਾਂ ਨੇ ਰਾਹੁਲ ਗਾਂਧੀ ਦੇ ਸਮਾਗਮਾਂ ਵਿੱਚ ਦਰਸ਼ਕਾਂ ਨੂੰ ਭਰਨ ਲਈ ਕਾਫ਼ੀ ਲੋਕਾਂ ਦਾ ਪ੍ਰਬੰਧ ਕੀਤਾ।

ਇੱਥੇ ਇਹ ਜ਼ਿਕਰਯੋਗ ਹੈ ਕਿ ਭਾਰਤੀ-ਅਮਰੀਕੀਆਂ ਪ੍ਰਵਾਸੀ ਅਮਰੀਕਾ ਵਿੱਚ ਵੱਸਦੇ ਸਾਰੇ ਪ੍ਰਵਾਸੀ ਭਾਈਚਾਰਿਆਂ ਵਿੱਚੋਂ ਸਭ ਤੋਂ ਵੱਧ ਔਸਤ ਆਮਦਨ ਹੈ ਅਤੇ ਉਹ ਅਮਰੀਕੀ ਅਤੇ ਭਾਰਤੀ ਰਾਜਨੀਤਿਕ ਪਾਰਟੀਆਂ ਵਿੱਚ ਫੰਡਾਂ ਦਾ ਵੱਡਾ ਯੋਗਦਾਨ ਪਾਉਂਦੇ ਹਨ। ਭਾਰਤੀ ਰਾਜਨੀਤਕ ਇਹ ਗੱਲ ਭਲੀ ਭਾਂਤ ਜਾਣਦੇ ਹਨ ਕਿ ਭਾਰਤੀ-ਅਮਰੀਕੀ ਨੋਟਾਂ ਦੇ ਨਾਲ ਨਾਲ ਇੱਥੇ ਬੈਠੇ ਬੈਠੇ ਆਪਣੇ ਪ੍ਰਭਾਵ ਰਹੀ ਵੋਟਾ ਦਾ ਵੀ ਪ੍ਰਬੰਧ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

America

ਪੈਨਸਿਲਵੇਨੀਆ ਦੇ ਵਿੱਚ ਗੋਲੀਬਾਰੀ, ਤਿੰਨ ਦੀ ਮੌਤ, ਦੋਸ਼ੀ ਗ੍ਰਿਫ਼ਤਾਰ।

Published

on

By

ਫਾਲਸ ਟਾਊਨਸ਼ਿਪ, ਪੈਨਸਿਲਵੇਨੀਆ : ਸ਼ਨੀਵਾਰ ਸਵੇਰੇ ਪੈਨਸਿਲਵੇਨੀਆ ਦੇ ਫਾਲਸ ਟਾਊਨਸ਼ਿਪ ਦੇ ਵਿੱਚ ਇੱਕ ਦੋਸ਼ੀ ਨੇ ਆਪਣੇ ਹੀ ਪਰਿਵਾਰ ਦੇ ਜੀਆਂ ਦੇ ਨਾਲ ਖ਼ੂਨ ਦੀ ਹੋਲੀ ਖੇਡੀ ਅਤੇ ਆਪਣੀ ਮਤਰੇਈ ਮਾਂ, ਆਪਣੀ ਨਾਬਾਲਿਗ ਭੈਣ ਅਤੇ ਆਪਣੇ ਦੋ ਬੱਚਿਆਂ ਦੀ ਮਾਂ ਨੂੰ ਗੋਲੀਆਂ ਦੇ ਨਾਲ ਭਨ ਸੁੱਟਿਆ। ਦੋਸ਼ੀ ਨੇ ਘਟਨਾਂ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਇੱਕ ਕਾਰ ਖੋਹ ਕੇ ਫ਼ਰਾਰ ਹੋ ਗਿਆ। ਲੰਬੀ ਕੋਸ਼ਿਸ਼ ਤੋਂ ਬਾਅਦ 26 ਸਾਲਾ ਦੋਸ਼ੀ ਆਂਦਰੇ ਗੋਰਡਨ ਨੂੰ ਪੁਲਿਸ ਨੇ ਨਿਊ ਜਰਸੀ ਸਟੇਟ ਦੇ ਵਿੱਚੋ ਗ੍ਰਿਫ਼ਤਾਰ ਕਰ ਲਿਆ।

ਇਸ ਘਟਨਾਂ ਦੇ ਤਰੁੰਤ ਬਾਅਦ ਪੁਲਿਸ ਨੇ ਤੁਰੰਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਨਾਲ ਹੀ ਆਮ ਲੋਕਾਂ ਨੂੰ ਸੁਚੇਤ ਰਹਿਣ ਦਾ ਅਲਰਟ ਭੇਜ ਦਿੱਤਾ। ਦੋਸ਼ੀ ਪੁਲਿਸ ਤੋਂ ਭੱਜਦਾ ਹੋਇਆ ਨਿਊ ਜਰਸੀ ਦੇ ਟਰੈਂਟਨ ਟਾਊਨ ਦੇ ਇੱਕ ਘਰ ਵਿੱਚ ਵੜ ਗਿਆ ਜਿੱਥੇ ਉਸ ਨੇ ਲੋਕਾਂ ਨੂੰ ਬੰਦਕ ਬਣਾ ਲਿਆ। ਪੁਲਿਸ ਨੇ ਲੰਬੀ ਕੋਸ਼ਿਸ਼ ਤੋਂ ਬਾਅਦ ਦੋਬਾਰਾ ਮੌਕੇ ਤੋਂ ਫ਼ਰਾਰ ਹੋਣ ਦੋ ਕੋਸ਼ਿਸ਼ ਕਰਦੇ ਹੋਏ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਨੇ “ਏਆਰ-15 ਸਟਾਈਲ ਅਸਾਲਟ ਰਾਈਫਲ” ਨਾਲ ਆਪਣੇ ਪਰਿਵਾਰਕ ਜੀਆਂ ਤੇ ਹਮਲਾ ਕੀਤਾ। ਪਰ ਪੁਲਿਸ ਉਹਨਾਂ ਸਵਾਲਾਂ ਦਾ ਜਵਾਬ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਤੋਂ ਪਤਾ ਲੱਗ ਸਕੇ ਕਿ ਆਖਿਰ ਦੋਸ਼ੀ ਨੇ ਕਿਹਨਾਂ ਕਰਨਾ ਦੇ ਕਰਕੇ ਆਪਣੇ ਪਰਿਵਾਰ ਦੇ ਜੀਆਂ ਨੂੰ ਹੀ ਮੌਤ ਦੀ ਘਾਟ ਉਤਾਰ ਦਿੱਤਾ।

Continue Reading

America

ਅਮਰੀਕਾ, ਕੈਨੇਡਾ ਸਰਹੱਦ ਨੇੜੇ ਐਕਸੀਡੈਂਟ ਤੋਂ ਬਾਅਦ ਕਾਰ ਵਿੱਚ ਧਮਾਕਾ, ਦੋ ਲੋਕਾਂ ਦੀ ਮੌਤ, ਅਧਿਕਾਰੀਆਂ ਨੇ ਕਿਹਾ ਅੱਤਵਾਦੀ ਘਟਨਾਂ ਦਾ ਕੋਈ ਸਬੂਤ ਨਹੀਂ

Published

on

By

Munish Byala/NRINEWSNETWORK/NRIpanjabi

ਅਮਰੀਕਾ ਅਤੇ ਕੈਨੇਡਾ ਵਿਚਕਾਰ ਰੇਨਬੋ ਬ੍ਰਿਜ ਬਾਰਡਰ ਕ੍ਰਾਸਿੰਗ ਤੋਂ ਇਕ ਕਾਰ ਅਮਰੀਕਾ ਤੋਂ ਕੈਨੇਡਾ ਵੱਲ ਤੇਜ ਗਤੀ ਵਿੱਚ ਜਾਂਦੇ ਸਮੇਂ ਸੜਕ ਦੇ ਕੰਡੇ ਨਾਲ ਟਕਰਾ ਕੇ ਹਵਾ ਵਿੱਚ ਉਡਦੀ ਹੋਈ ਇਕ ਸੁਰੱਖਿਆ ਪੋਸਟ ਨੇੜੇ ਦੁਰਘਟਨਾਂ ਗ੍ਰਸਤ ਹੋ ਗਈ। ਕਾਰ ਜ਼ਮੀਨ ਉੱਤੇ ਡਿੱਗਦੇ ਹੀ ਅੱਗ ਦੇ ਗੋਲੇ ਵਿੱਚ ਤਬਦੀਲ ਹੋ ਕੇ ਕਈ ਹਿਸਿਆਂ ਵਿੱਚ ਵੰਡੀ ਗਈ। ਸੂਚਨਾਂ ਮੁਤਾਬਿਕ ਇਸ ਹਾਦਸੇ ਸਮੇਂ ਵਿੱਚ ਕਾਰ ਵਿੱਚ ਸਵਾਰ ਦੋ ਲੋਕ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

https://x.com/5aabNowTV/status/1727476508602630324?s=20

ਐਫਬੀਆਈ ਇਸ ਕਾਰ ਧਮਾਕੇ ਦੀ ਜਾਂਚ ਕਰ ਰਹੀ ਹੈ ਸੂਤਰਾਂ ਅਨੁਸਾਰ ਘਟਨਾਂ ਸਮੇਂ ਇਹ ਕਾਰ ਤੇਜ਼ੀ ਨਾਲ ਸਰਹੱਦੀ ਸੁਰੱਖਿਆ ਕਰਮੀਆਂ ਦੀ ਇਮਾਰਤ ਵੱਲ ਜਾ ਰਹੀ ਸੀ।

ਇਸ ਘਟਨਾਂ ਦੇ ਤਰੁੰਤ ਬਾਅਦ ਅਮਰੀਕਾ ਅਤੇ ਕੈਨੇਡਾ ਵਿਚਕਾਰ ਆਵਾਜ਼ਾਈ ਲਈ ਵਰਤੇ ਜਾਂਦੇ ਚਾਰ ਪੁਲ ਬੰਦ ਕਰ ਦਿੱਤੇ ਗਏ ਹਨ ਅਤੇ ਸੁਰੱਖਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਘਟਨਾਂ ਸਥਲ ਨੇੜੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ।

ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਇਸ ਘਟਨਾਂ ਤੋਂ ਬਾਅਦ ਇੱਕ ਨਿਊਜ਼ ਕਾਨਫਰੰਸ ਕੀਤੀ ਜਿਸ ਵਿੱਚ ਹੋਚੁਲ ਨੇ ਕਿਹਾ ਕਿ ਹੋਣ ਤੱਕ ਇਸ ਘਟਨਾਂ ਵਿੱਚ ਅੱਤਵਾਦੀ ਹਮਲੇ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ। ਇਥੇ ਜ਼ਿਕਰਯੋਗ ਹੈ ਇਸ ਖ਼ਬਰ ਦੇ ਨਸ਼ਰ ਹੁੰਦੇ ਸਾਰ ਹੀ ਕੁਸ਼ ਨਿਊਜ਼ ਚੈਨਲ ਇਸ ਘਟਨਾਂ ਪਿੱਛੇ ਅੱਤਵਾਦੀ ਹਮਲਾ ਹੋਣ ਦਾ ਸ਼ੱਕ ਜਾਹਿਰ ਕਰ ਰਹੇ ਸਨ।

ਯੂਐਸ ਕਸਟਮਜ਼ ਅਤੇ ਬਾਰਡਰ ਪੈਟਰੋਲ ਦੇ ਅਧਿਕਾਰੀਆਂ ਨੇ ਇਸ ਕ੍ਰੈਸ਼ ਹੋਣ ਸਮੇਂ ਦੀ ਇੱਕ ਵੀਡੀਓ ਨੂੰ ਪਬਲਿਕ ਵਿੱਚ ਜਾਰੀ ਕੀਤਾ ਹੈ ਜਿਸ ਵਿੱਚ ਘਟਨਾਂ ਤੋਂ ਕੁਸ਼ ਸੈਕੰਡ ਪਹਿਲਾਂ ਇਹ ਕਾਰ ਤੇਜ਼ ਗਤੀ ਨਾਲ ਟਕਰਾਉਂਦੀ ਹੋਈ ਅਤੇ ਫਿਰ ਹਵਾਂ ਵਿੱਚ ਉਸ਼ਲਦੀ ਹੋਈ ਨਜ਼ਰ ਆਉਂਦੀ ਹੈ ।

ਥੈਂਕਸ ਗਿਵਿੰਗ ਦੀਆਂ ਆਗਾਮੀ ਛੁੱਟੀਆਂ ਤੋਂ ਤਰੁੰਤ ਪਹਿਲਾਂ ਵਾਪਰੀ ਇਸ ਘਟਨਾਂ ਦੇ ਕਾਰਨ ਨਿਊਯਾਰਕ ਅਤੇ ਕੈਨੇਡਾ ਦੇ ਟਰੋਂਟੋ ਸਹਿਤ ਕਈ ਇਲਾਕਿਆਂ ਨੂੰ ਉੱਚਿਤ ਅਲਰਟ ਤੇ ਰੱਖਿਆ ਗਿਆ ਹੈ। ਨਿਊਯਾਰਕ ਸਿਟੀ ਦੇ ਸਾਰੇ ਸਥਾਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਨਿਊਯਾਰਕ ਦੇ ਮੇਅਰ ਐਰਿਕ ਐਡਮਸ ਨੇ ਕਿਹਾ ਇਸ ਘਟਨਾਂ ਤੋਂ ਬਾਅਦ ਸ਼ਹਿਰ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਮੁੱਖ ਮਾਰਗਾਂ ਤੇ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ।

ਇਸ ਘਟਨਾਂ ਤੋਂ ਬਾਅਦ ਭਾਵੇਂ ਮੁਖ ਜਾਂਚ ਐਫ ਬੀ ਆਈ ਵੱਲੋਂ ਕੀਤੀ ਜਾ ਰਹੀ ਹੈ ਪਰ ਇਸ ਜਾਂਚ ਇਸ ਕੈਨੇਡਾ ਦੀਆਂ ਵੱਖ ਵੱਖ ਸੁਰੱਖਿਆ ਏਜੰਸੀਆਂ, ਨਿਊਯਾਰਕ ਪੁਲਿਸ ਵਿਭਾਗ ਅਤੇ ਨਿਊਯਾਰਕ ਸਟੇਟ ਟਰੂਪਰ ਦੇ ਮਾਹਿਰ ਅਧਿਕਾਰੀ ਵੀ ਜਾਂਚ ਵਿਚ ਹਿੱਸਾ ਲੈ ਰਹੇ ਹਨ। ਅਧਿਕਾਰੀ ਇਸ ਘਟਨਾਂ ਦੀਆਂ ਪਰਤਾਂ ਜੋੜਣ ਵਿੱਚ ਲੱਗੇ ਹੋਏ ਹਨ ਜਿਸ ਤੋਂ ਇਹ ਪਤਾ ਲੱਗ ਸਕੇ ਕਿ ਅਸਲ ਵਿਚ ਕਿ ਹੋਇਆ ਅਤੇ ਮਰਨ ਵਾਲੇ ਕੌਣ ਸਨ।

Continue Reading

America

ਭਾਰਤੀ ਮੂਲ ਦੀ ਮਨਮੀਤ ਕੋਲਨ ਅਮਰੀਕਾ ਦੇ ਕਨੈਕਟੀਕਟ ਸੂਬੇ ਵਿੱਚ ਸਹਾਇਕ ਪੁਲਿਸ ਮੁਖੀ ਬਣੀ

Published

on

By

ਨਿਊਯਾਰਕ: ਭਾਰਤੀ ਮੂਲ ਦੀ 37 ਸਾਲਾ ਸਿੱਖ ਮਹਿਲਾ ਅਧਿਕਾਰੀ ਲੈਫਟੀਨੈਂਟ ਮਨਮੀਤ ਕੋਲਨ ਨੇ ਅਮਰੀਕਾ ਦੇ ਕਨੈਕਟੀਕਟ ਸੂਬੇ ਵਿੱਚ ਸਹਾਇਕ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ ਅਤੇ ਉਹ ਏਸ਼ੀਆਈ ਮੂਲ ਦੀ ਪਹਿਲੀ ਸੈਕਿੰਡ-ਇਨ-ਕਮਾਂਡ ਬਣ ਗਈ ਹੈ।

ਰਿਪੋਰਟ ਅਨੁਸਾਰ ਮਨਮੀਤ ਕੋਲਨ ਅੱਜ ਤੋਂ ਤਕਰੀਬਨ 15 ਸਾਲ ਪਹਿਲਾਂ ਨਿਊ ਹੈਵਨ ਪੁਲਿਸ ਵਿਭਾਗ (NHPD) ਦੇ ਵਿੱਚ ਭਾਰਤੀ ਹੋਈ ਸੀ ਅਤੇ ਪਟਰੋਲਿੰਗ ਅਫ਼ਸਰ ਤੋਂ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਪੂਰਾ ਕਰਦੇ ਹੋਏ ਪਿੱਛਲੇ ਦਿਨੀ ਨਿਊ ਹੈਵਨ ਪੁਲਿਸ ਵਿਭਾਗ ਦੇ ਤੀਜੇ ਸਹਾਇਕ ਪੁਲਿਸ ਮੁਖੀ ਵਜੋਂ ਸਹੁੰ ਚੁੱਕੀ।

ਇਸ ਖ਼ਾਸ ਸਮਾਗਮ ਵਿਚ ਬੋਲਦੇ ਹੋਏ ਬੋਰਡ ਆਫ਼ ਪੁਲਿਸ ਕਮਿਸ਼ਨਰਾਂ ਦੇ ਚੇਅਰਮੈਨ ਐਵੇਲੀਸ ਰਿਬੇਰੋ ਨੇ ਕਿਹਾ ਭਾਰਤ ਦੇ ਮੁੰਬਈ ਦੀ ਰਹਿਣ ਵਾਲੀ ਮਨਮੀਤ ਦੀ ਇਸ ਪ੍ਰਾਪਤੀ ਨੇ ਵਿਭਾਗ ਦੇ ਦੂਸਰੇ ਅਫ਼ਸਰਾਂ ਨੂੰ ਅੱਗੇ ਵੱਧਣ ਦੀ ਚੇਤਨਾ ਦਿੱਤੀ ਹੈ। ਇੱਥੇ ਇਹ ਦੱਸਣਾ ਵਾਜਿਬ ਹੈ ਕਿ ਮਨਮੀਤ ਵਿਭਾਗ ਦੀ ਜਿੱਥੇ ਪਹਿਲੀ ਭਾਰਤੀ ਮੂਲ ਦੀ ਸਹਾਇਕ ਮੁਖੀ ਹੈ ਉਥੇ ਹੀ ਉਹ ਦੂਜੀ ਮਹਿਲਾ ਸਹਾਇਕ ਮੁਖੀ ਬਣੀ ਹੈ ਜੋ ਗੈਰ ਅਮਰੀਕੀ ਮੂਲ ਦੀ ਹੈ।

Continue Reading

Trending