Connect with us
http://nripanjabi.com/wp-content/uploads/2023/07/realestate-97090.jpg

INDIA

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦਿਹਾਂਤ।

Published

on

ਚੰਡੀਗੜ੍ਹ: (NRI ਪੰਜਾਬੀ ਬਿਊਰੋ) By Avneet Byala

ਪੰਜਾਬ ਕਾਂਗਰਸ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਉਹ ਪਿੱਛਲੇ ਕੁਸ਼ ਦਿਨਾਂ ਤੋਂ ਬੀਮਾਰ ਹੋਣ ਕਾਰਨ ਪੀ ਜੀ ਆਈ ਚੰਡੀਗੜ੍ਹ ਵਿਖੇ ਦਾਖਿਲ ਸਨ ਜਿੱਥੇ ਉਹਨਾਂ ਦਾ ਫੂਡ ਪਾਇਪ ਵਿੱਚ ਕੈਂਸਰ ਹੋਣ ਕਾਰਨ ਇਲਾਜ਼ ਚੱਲ ਰਿਹਾ ਸੀ।

ਇਸ ਗੱਲ ਦੀ ਪੁਸ਼ਟੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਟਵੀਟ ਹੈਂਡਲ ਤੋਂ ਟਵੀਟ ਕਰਦਿਆਂ ਕੀਤੀ ।

ਬੀਰ ਦਵਿੰਦਰ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਰਹਿਣ ਤੋਂ ਬਾਅਦ ਉਹਨਾਂ ਨੇ ਕਾਂਗਰਸ ਪਾਰਟੀ ਨਾਲ ਆਪਣੀ ਰਾਜਨੀਤਿਕ ਯਾਤਰਾ ਸ਼ਰੂ ਕਿਤੀ ਅਤੇ 2003 ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਨਾਮਜ਼ਦ ਹੋਏ।

ਆਪਣੀ ਬੇਬਾਕ ਬੋਲੀ ਅਤੇ ਪੰਜਾਬ ਦੀ ਰਾਜਨੀਤਿਕ ਮੁੱਦਿਆਂ ਉੱਤੇ ਉਹਨਾਂ ਦੀ ਜਬਰਦਸਤ ਪਕੜ ਹੋਣ ਦੇ ਕਾਰਨ ਉਹ ਪੰਜਾਬੀਆ ਦੇ ਵਿੱਚ ਕਾਫ਼ੀ ਮਸ਼ਹੂਰ ਸਨ। ਬੀਰ ਦਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਪਟਿਆਲਾ ਵਿਖੇ ਹੋਵੇਗਾ।

CRIME

ਹੋਮ ਗਾਰਡ ਸਿਪਾਹੀ ਮੁਲਾਜ਼ਿਮ ਦੀ ਮੌਤ, ਮੁਆਵੱਜੇ ਦੇ ਦੋ ਕਰੋੜ।

Published

on

By

By Avneet Kumar Byala

ਸੁਲਤਾਨਪੁਰ ਲੋਧੀ: ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਨਿਹੰਗ ਸਿੰਘਾਂ ਦੇ ਵਲੋਂ ਗੁਰਦਵਾਰੇ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਨੂੰ ਰੋਕਣ ਲਈ ਆਈ ਪੁਲਿਸ ਅਤੇ ਨਿਹੰਗਾਂ ਦਰਮਿਆਨ ਗੋਲੀਬਾਰੀ ਵਿੱਚ ਇੱਕ ਹੋਮ ਗਾਰਡ ਸਿਪਾਹੀ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ । ਪੰਜਾਬ ਸਰਕਾਰ ਵੱਲੋਂ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਜਸਪਾਲ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਪੰਜਾਬ ਸਰਕਾਰ ਵਲੋਂ ਅਤੇ ਇੱਕ ਕਰੋੜ ਰੁਪਏ ਐਚਡੀਐਫਸੀ ਬੈਂਕ ਦੀ ਬੀਮਾ ਨੀਤੀ ਤਹਿਤ ਦਿੱਤੇ ਜਾਣ ਦਾ ਐਲਾਨ ਕੀਤਾ ਹੈ।

Bhagwant Maan

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣੇ ਐਕ੍ਸ ਸ਼ੋਸ਼ਲ ਮੀਡਿਆ ਤੇ ਜਾਣਕਾਰੀ ਦੇਂਦੇ ਹੋਏ ਲਿਖਿਆ

“ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…

ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ…ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ….”

ਇਸ ਸ਼ੋਸ਼ਲ ਮੀਡੀਆ ਪੋਸਟ ਦੇ ਵਿੱਚ ਕਈ ਲੋਕਾਂ ਨੇ ਕੰਮੈਂਟ ਲਿਖਦੇ ਹੋਏ ਸਰਕਾਰ ਨੂੰ ਪੰਜਾਬ ਹੋਮ ਗਾਰਡ ਦੇ ਮੁਲਾਜ਼ਮਾਂ ਨਾਲ ਰੋਜ਼ਗਾਰ ਅਤੇ ਮਾਣ ਭੱਤੇ ਦੇ ਭੇਦ ਭਾਵ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਹੈ।

Continue Reading

CRIME

ਗੁਰਦੁਆਰੇ ਦੇ ਕਬਜ਼ੇ ਨੂੰ ਰੋਕਣ ਆਈ ਪੁਲਿਸ ਤੇ ਨਿਹੰਗ ਸਿੰਘਾਂ ਵੱਲੋਂ ਫ਼ਾਇਰਿੰਗ ਇੱਕ ਮੁਲਾਜ਼ਿਮ ਦੀ ਮੌਤ।

Published

on

By

ਸੁਲਤਾਨਪੁਰ ਲੋਧੀ: ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਨਿਹੰਗ ਸਿੰਘਾਂ ਦੇ ਵਲੋਂ ਗੁਰਦਵਾਰੇ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਨੂੰ ਰੋਕਣ ਲਈ ਆਈ ਪੁਲਿਸ ਅਤੇ ਨਿਹੰਗਾਂ ਦਰਮਿਆਨ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਹੋਮ ਗਾਰਡ ਸਿਪਾਹੀ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਦਾ ਮਾਹੌਲ ਤਣਾਅਪੂਰਨ ਹੈ ਅਤੇ ਭਾਰੀ ਪੁਲਿਸ ਫੋਰਸ ਨੇ ਪੂਰੇ ਇਲਾਕੇ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਦਰਅਸਲ, ਗੁਰਦੁਆਰੇ ਦੇ ਕਬਜ਼ੇ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਜਿਸ ਲਈ ਬੁੱਧਵਾਰ ਰਾਤ ਨੂੰ 10 ਨਿਹੰਗਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਗੁੱਸੇ ‘ਚ ਆਏ ਨਿਹੰਗਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ।

ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਦੌਰਾਨ ਹੋਮਗਾਰਡ ਜਵਾਨ ਜਸਪਾਲ ਸਿੰਘ ਦੀ ਮੌਤ ਹੋ ਗਈ। ਇੱਕ ਹੋਰ ਕਰਮਚਾਰੀ ਜ਼ਖਮੀ ਹੋ ਗਿਆ। ਇਸ ਵਿਵਾਦ ਦੌਰਾਨ 6 ਲੋਕ ਜ਼ਖਮੀ ਹੋ ਗਏ। ਸਾਰਿਆਂ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਥਿਤੀ ਵਿਗੜਦੀ ਦੇਖ ਪੁਲਿਸ ਨੇ ਦੰਗੇ ਰੋਕਣ ਵਾਲੀਆਂ ਗੱਡੀਆਂ ਦਾ ਸਹਾਰਾ ਲੈ ਕੇ ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਅਨੁਸਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ 96 ਕਰੋੜੀ ਬਾਬਾ ਬੁੱਢਾ ਦਲ ਸੰਤ ਬਲਬੀਰ ਸਿੰਘ ਦਾ ਪਿਛਲੇ ਕਈ ਸਾਲਾਂ ਤੋਂ ਕਬਜ਼ਾ ਹੈ। ਉਨ੍ਹਾਂ ਵੱਲੋਂ ਗੁਰਦੁਆਰਾ ਅਕਾਲ ਬੁੰਗਾ ਵਿਖੇ ਆਪਣੇ ਦੋ ਸੇਵਾਦਾਰ ਬੈਠਾਏ ਹੋਏ ਸਨ ਜੋ ਲੰਬੇ ਸਮੇ ਤੋਂ ਉਸਦਾ ਪ੍ਰਬੰਧ ਵੇਖਦੇ ਸਨ । 21 ਨਵੰਬਰ ਨੂੰ ਸਵੇਰੇ ਮੁੱਖੀ ਸੰਤ ਬਾਬਾ ਮਾਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਸੰਤ ਬਲਬੀਰ ਸਿੰਘ ਦੇ ਵੱਲੋਂ ਬੈਠਾਏ ਹੋਏ ਦੋਵੇ ਸੇਵਾਦਾਰਾਂ ਵਿੱਚੋ ਨਿਰਵੈਰ ਸਿੰਘ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ ਅਤੇ ਜਗਜੀਤ ਸਿੰਘ ਤੇ ਘਾਤਕ ਹਥਿਆਰਾਂ ਨਾਲ ਹਮਲਾ ਕਰਕੇ ਗੁਰਦੁਆਰਾ ਸਾਹਿਬ ਤੇ ਕਬਜ਼ਾ ਕਰ ਲਿਆ। ਜਿਸ ਸਬੰਧੀ ਜਗਜੀਤ ਸਿੰਘ ਦੀ ਦਰਖ਼ਾਸਤ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਬਾਬਾ ਮਾਨ ਸਿੰਘ ਅਤੇ ਉਹਨਾਂ ਦੇ ਸਾਥੀਆਂ ਖਿਲਾਫ 307, 323, 324, 342, 427, 448, 511, 436, 148, 149, 379B ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।

ਬੁੱਧਵਾਰ ਨੂੰ ਨਿਹੰਗ ਸਿੰਘ ਮਾਨ ਸਿੰਘ ਦੇ ਸੇਵਾਦਾਰ ਨਿਹੰਗ ਸਿੰਘਾਂ ਨੇ ਬਾਬਾ ਬਲਬੀਰ ਸਿੰਘ ਦੇ ਪੀਰ ਗੈਬ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ 10 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਜਿਸ ਤੋਂ ਬਾਅਦ ਨਿਹੰਗਾਂ ਨੇ ਗੁੱਸੇ ‘ਚ ਆ ਕੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ।

Continue Reading

America

ਭਾਰਤੀ ਮੂਲ ਦੀ ਮਨਮੀਤ ਕੋਲਨ ਅਮਰੀਕਾ ਦੇ ਕਨੈਕਟੀਕਟ ਸੂਬੇ ਵਿੱਚ ਸਹਾਇਕ ਪੁਲਿਸ ਮੁਖੀ ਬਣੀ

Published

on

By

ਨਿਊਯਾਰਕ: ਭਾਰਤੀ ਮੂਲ ਦੀ 37 ਸਾਲਾ ਸਿੱਖ ਮਹਿਲਾ ਅਧਿਕਾਰੀ ਲੈਫਟੀਨੈਂਟ ਮਨਮੀਤ ਕੋਲਨ ਨੇ ਅਮਰੀਕਾ ਦੇ ਕਨੈਕਟੀਕਟ ਸੂਬੇ ਵਿੱਚ ਸਹਾਇਕ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ ਅਤੇ ਉਹ ਏਸ਼ੀਆਈ ਮੂਲ ਦੀ ਪਹਿਲੀ ਸੈਕਿੰਡ-ਇਨ-ਕਮਾਂਡ ਬਣ ਗਈ ਹੈ।

ਰਿਪੋਰਟ ਅਨੁਸਾਰ ਮਨਮੀਤ ਕੋਲਨ ਅੱਜ ਤੋਂ ਤਕਰੀਬਨ 15 ਸਾਲ ਪਹਿਲਾਂ ਨਿਊ ਹੈਵਨ ਪੁਲਿਸ ਵਿਭਾਗ (NHPD) ਦੇ ਵਿੱਚ ਭਾਰਤੀ ਹੋਈ ਸੀ ਅਤੇ ਪਟਰੋਲਿੰਗ ਅਫ਼ਸਰ ਤੋਂ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਪੂਰਾ ਕਰਦੇ ਹੋਏ ਪਿੱਛਲੇ ਦਿਨੀ ਨਿਊ ਹੈਵਨ ਪੁਲਿਸ ਵਿਭਾਗ ਦੇ ਤੀਜੇ ਸਹਾਇਕ ਪੁਲਿਸ ਮੁਖੀ ਵਜੋਂ ਸਹੁੰ ਚੁੱਕੀ।

ਇਸ ਖ਼ਾਸ ਸਮਾਗਮ ਵਿਚ ਬੋਲਦੇ ਹੋਏ ਬੋਰਡ ਆਫ਼ ਪੁਲਿਸ ਕਮਿਸ਼ਨਰਾਂ ਦੇ ਚੇਅਰਮੈਨ ਐਵੇਲੀਸ ਰਿਬੇਰੋ ਨੇ ਕਿਹਾ ਭਾਰਤ ਦੇ ਮੁੰਬਈ ਦੀ ਰਹਿਣ ਵਾਲੀ ਮਨਮੀਤ ਦੀ ਇਸ ਪ੍ਰਾਪਤੀ ਨੇ ਵਿਭਾਗ ਦੇ ਦੂਸਰੇ ਅਫ਼ਸਰਾਂ ਨੂੰ ਅੱਗੇ ਵੱਧਣ ਦੀ ਚੇਤਨਾ ਦਿੱਤੀ ਹੈ। ਇੱਥੇ ਇਹ ਦੱਸਣਾ ਵਾਜਿਬ ਹੈ ਕਿ ਮਨਮੀਤ ਵਿਭਾਗ ਦੀ ਜਿੱਥੇ ਪਹਿਲੀ ਭਾਰਤੀ ਮੂਲ ਦੀ ਸਹਾਇਕ ਮੁਖੀ ਹੈ ਉਥੇ ਹੀ ਉਹ ਦੂਜੀ ਮਹਿਲਾ ਸਹਾਇਕ ਮੁਖੀ ਬਣੀ ਹੈ ਜੋ ਗੈਰ ਅਮਰੀਕੀ ਮੂਲ ਦੀ ਹੈ।

Continue Reading

Trending