Connect with us
http://nripanjabi.com/wp-content/uploads/2023/07/realestate-97090.jpg

America

NRI ਭਾਈਚਾਰੇ ਨੇ ਮਨਜੀਤ ਸਿੰਘ ਦਸੂਹਾ ਦੀ ਅਗਾਮੀ ਜਿੱਤ ਦੇ ਲਾਏ ਜੈਕਾਰੇ।

Published

on

By Munish Byala

ਰਿਚਮੰਡ ਹਿੱਲ (ਨਿਊਯਾਰਕ) (NRIਪੰਜਾਬੀ ਬਿਊਰੋ) ਦੁਨੀਆਂ ਭਰ ਵਿਚ ਵੱਸਦੇ NRI ਪੰਜਾਬੀ ਹਮੇਸ਼ਾ ਪੰਜਾਬ ਦੀ ਤਰੱਕੀ ਦੇ ਵਚਨਬੱਧ ਰਹੇ ਹਨ। ਉਹਨਾਂ ਪੰਜਾਬ ਦੇ ਵਫ਼ਾਦਾਰ NRI ਪੰਜਾਬੀ ਵਿਚੋਂ ਸਰਦਾਰ ਮਨਜੀਤ ਸਿੰਘ ਦਸੂਹਾ ਵੀ ਇੱਕ ਹਨ ਜਿਹਨਾਂ ਵੱਲੋਂ ਤਕਰੀਬਨ ਤਿੰਨ ਦਿਹਾਕੇ ਤੱਕ ਅਮਰੀਕਾ ਵਿੱਚ ਸਖ਼ਤ ਮੇਹਨਤ ਕਰਨ ਤੋਂ ਬਾਅਦ ਆਪਣੇ ਪਰਿਵਾਰ ਨੂੰ ਅਮਰੀਕਾ ਵਿੱਚ ਕਾਰੋਬਾਰ ਦੀਆਂ ਬੁਲੰਦੀਆਂ ਤੱਕ ਪੋਹੰਚਿਆ ਅਤੇ ਆਪਣੀ ਜ਼ਿੰਦਗੀ ਦੇ ਉਸ ਪੜਾ ਵਿੱਚ ਜਿੱਥੇ ਅਕਸਰ ਲੋਕ ਆਪਣੇ ਆਪ ਨੂੰ ਰਿਟਾਇਰ ਐਲਾਨ ਦੇਂਦੇ ਹਨ ਉਸ ਉਮਰੇ ਉਹ ਆਪਣੀ ਮਿੱਟੀ ਆਪਣੇ ਲੋਕਾਂ ਅਤੇ ਕਸਬੇ ਦੀ ਤਰੱਕੀ ਵਾਸਤੇ ਲੱਗੇ ਹੋਏ ਹਨ।

ਇਸ ਰੈਲੀ ਵਿਚ ਵਿਸ਼ੇਸ਼ ਤੌਰ ਆਏ ਹੋਏ ਸਾਰੇ ਪਤਵੰਤੇ ਸੱਜਣ

ਹਲਕਾ ਉੜਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਦੇ ਹੱਕ ਵਿੱਚ ਪਹਿਲੀ ਵੱਡੀ ਰੈਲੀ ਉਹਨਾਂ ਦੇ ਚੋਣ ਹੱਲਕੇ ਤੋਂ ਤਕਰੀਬਨ 11382 ਕਿਲੋਮੀਟਰ ਦੂਰ ਉਹਨਾਂ ਦੀ ਕਰਮ ਭੂਮੀ ਨਿਊਯਾਰਕ ਅਮਰੀਕਾ ਵਿਖੇ ਹੋਈ। ਜਿੱਥੇ ਉਹਨਾਂ ਦੇ ਨਾਲ ਪੁਰਾਣੇ ਸਮੇਂ ਵਿੱਚ ਵਿਚਰਣ ਵਾਲੇ ਸੈਂਕੜੇ ਐਨ ਆਰ ਆਈ ਵੀਰਾਂ ਨੇ ਮਨਜੀਤ ਸਿੰਘ ਦਸੂਹਾ ਨੂੰ ਹਲਕਾ ਟਾਂਡਾ ਤੋਂ ਜਿਤਾਉਣ ਲਈ ਪ੍ਰਚਾਰ ਆਰੰਭ ਕਰਦੇ ਹੋਏ ਵਚਨ ਦੇਂਦੇ ਹੋਏ ਕਿਹਾ ਕਿ NRI ਮਨਜੀਤ ਸਿੰਘ ਦਸੂਹਾ ਨੂੰ ਜਿਤਾਉਣ ਲਈ ਹਰ ਵਾਹ ਲਾਉਣਗੇ ਤੇ ਘਰ ਘਰ ਜਾ ਕੇ ਪ੍ਰਚਾਰ ਕਰਨਗੇ।

ਭਾਵੇਂ ਭਗੌਲਿਕ ਸਤਿਥੀ ਦੇ ਕਾਰਨ ਅਮਰੀਕਾ ਅਤੇ ਪੰਜਾਬ ਵਿਚ ਦਿਨ ਰਾਤ ਦਾ ਫ਼ਰਕ ਹੈ ਪਰ ਇੱਥੇ ਅਤੇ ਉਥੇ ਵੱਸਦੇ ਪੰਜਾਬੀ ਹਮੇਸ਼ਾ ਪੰਜਾਬ ਦੀ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਲਈ ਲੱਗੇ ਰਹਿੰਦੇ ਹਨ। ਇਹੋ ਝਲਕ ਅਮਰੀਕਾ ਵਿੱਚ ਸਰਦਾਰ ਦਸੂਹਾ ਦੇ ਹੱਕ ਵਿੱਚ ਹੋਈ ਵਿਸ਼ੇਸ਼ ਚੋਣ ਰੈਲੀ ਵਿੱਚ ਵੇਖਣ ਨੂੰ ਮਿਲੀ ਜਿਥੇ ਸਾਰੇ NRI ਭਾਈਚਾਰੇ ਨੇ ਖਿੜੇ ਮੱਥੇ ਉਹਨਾਂ ਦੀ ਜਿੱਤ ਦੀ ਕਾਮਨਾ ਕਰਦੇ ਹੋਏ ਸਰਦਾਰ ਦਸੂਹਾ ਵੱਲੋਂ ਲੰਬੇ ਸਮੇਂ ਤੋਂ ਇਲਾਕੇ ਵਿੱਚ ਕੀਤੇ ਜਾ ਰਹੇ ਉਸਾਰੂ ਕੰਮਾਂ ਲਈ ਉਹਨਾਂ ਦਾ ਧੰਨਵਾਦ ਕੀਤਾ। ਇਸ ਵਿਸ਼ੇਸ ਰੈਲੀ ਵਿੱਚ ਸਰਦਾਰ ਦਸੂਹਾ ਅਤੇ ਉਹਨਾਂ ਦੇ ਕਰੀਬੀ ਸਾਥੀ ਲਾਈਵ ਜੂੜੇ ਹੋਏ ਸਨ।

ਅਮ ਦੇ ਨਾਲ ਇਸ ਪੂਰੀ ਰੈਲੀ ਨੂੰ ਲਾਈਵ ਦੇਖ ਅਤੇ ਸੁਣ ਰਹੇ ਸਰਦਾਰ ਦਸੂਹਾ

ਵੱਖ ਵੱਖ ਬੁਲਾਰਿਆਂ ਨੇ ਸਰਦਾਰ ਦਸੂਹਾ ਦੀ ਅਮਰੀਕਾ ਤੋਂ ਲੈ ਕੇ ਪੰਜਾਬ ਤੱਕ ਅਗਾਂਹ ਵਧੂ ਭੂਮਿਕਾਂ ਨੂੰ ਲੈ ਕੇ ਨੌਜਵਾਨ ਪੀੜੀ ਨੂੰ ਉਹਨਾਂ ਦੀ ਜਿੰਦਗੀ ਤੋਂ ਸਿੱਖ ਆਪਣੇ ਇਲਾਕੇ ਦੀ ਤਰੱਕੀ ਦੇ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸਮੂੰਹ NRI ਭਾਈਚਾਰੇ ਵੱਲੋਂ ਵਿਸ਼ੇਸ਼ ਤੌਰ ਅਮਰੀਕਾ ਵਿੱਚ ਗੁਰਦਵਾਰਿਆ ਦੀਆਂ ਪ੍ਰਬੰਦਕ ਕਮੇਟੀਆਂ ਵੱਲੋਂ ਅਗਾਮੀ 2022 ਦੀਆਂ ਚੋਣਾਂ ਵਿੱਚ ਵੱਧ ਚੜ ਕੇ ਯੋਗਦਾਨ ਪਾਉਣ ਦਾ ਐਲਾਨ ਕੀਤਾ।

ਇੰਟਰਨੇਟ ਦੇ ਮਾਧਿਅਮ ਦੇ ਨਾਲ ਇਸ ਪੂਰੀ ਰੈਲੀ ਨੂੰ ਲਾਈਵ ਦੇਖ ਅਤੇ ਸੁਣ ਰਹੇ ਸਰਦਾਰ ਦਸੂਹਾ ਇਕ ਵੱਡੀ ਸਕਰੀਨ ਰਾਹੀਂ ਇਸ ਰੈਲੀ ਨੂੰ ਸੰਬੋਧਿਤ ਹੋਏ ਅਤੇ ਉਹਨਾਂ ਰੈਲੀ ਵਿੱਚ ਮਜੂਦ ਆਪਣੇ ਪੁਰਾਣੇ ਸਾਥੀਆਂ ਨੂੰ ਪੰਜਾਬ ਦਾ ਤਾਜ਼ਾ ਹਾਲਾਤਾਂ ਨਾਲ ਅਵਗਤ ਕਰਾਉਂਦੇ ਹੋਏ ਪੰਜਾਬ ਦੀ ਮੱਦਦ ਕਰਨ ਦਾ ਵਾਸਤਾ ਪਾਇਆ । ਉਹਨਾਂ ਵੱਲੋਂ ਵਿਸ਼ੇਸ਼ ਤੋਰ ਪੰਜਾਬ ਦੀ ਨੌਜਵਾਨੀ ਅਤੇ ਪੰਜਾਬੀ ਵਿਰਸੇ ਨੂੰ ਬਚਾਉਣ ਲਈ ਸਮੂੰਹ NRI ਨੂੰ ਅਪੀਲ ਕੀਤੀ।

ਸਰਦਾਰ ਮਨਜੀਤ ਸਿੰਘ ਦਸੂਹਾ ਵੱਲੋਂ ਆਪਣੀ ਸਪੀਚ ਵਿਚ ਵਿਸ਼ੇਸ਼ ਤੌਰ ਤੇ ਕਿਹਾ ਗਿਆ ਕਿ ਉਹ ਆਪਣੇ MLA ਚੁਣੇ ਜਾਣ ਤੋਂ ਬਾਅਦ ਦੂਸਰੇ ਰਾਜਨੀਤਕ ਲੀਡਰਾਂ ਵਾਂਗ ਫੰਡਾਂ ਦਾ ਰੋਣਾ ਨਹੀਂ ਰੋਣਗੇ ਅਤੇ ਬਿਨਾਂ ਕਿਸੇ ਦੇਰੀ ਦੇ ਅਗਰ ਫੰਡ ਹਾਸਿਲ ਨਾ ਵੀ ਹੋਏ ਤਾਂ ਆਪਣੇ ਇਲਾਕ਼ੇ ਲਈ ਅਤੀ ਜ਼ਰੂਰੀ ਹਸਪਤਾਲ ਆਪਣੇ ਨਿੱਜੀ ਕਮਾਈ ਤੋਂ ਬਨਾਉਣਗੇ। ਸਰਦਾਰ ਮਨਜੀਤ ਸਿੰਘ ਦਸੂਹਾ ਵੱਲੋਂ ਦੱਸਿਆ ਗਿਆ ਕਿ ਉਹ ਹੋਣ ਤੱਕ ਕਿਸ ਤਰਾਂ ਲੱਖਾਂ ਰੁਪਏ ਲੋਕ ਭਲਾਈ ਦੇ ਕੰਮਾਂ ਤੇ ਲਾ ਚੁੱਕੇ ਹਨ।

ਦੇਰ ਸ਼ਾਮ ਤੱਕ ਚੱਲੀ ਇਸ ਰੈਲੀ ਵਿੱਚ ਮਨਜੀਤ ਸਿੰਘ ਦਸੂਹਾ ਦੇ ਭਾਵਕ ਅਤੇ ਜੋਸ਼ੀਲੇ ਭਾਸ਼ਣ ਤੋਂ ਬਾਅਦ ਪੂਰੇ ਹਾਲ ਵਿਚ ਜੈਕਾਰੇ ਲੱਗੇ। ਇਸ ਰੈਲੀ ਵਿਚ ਵਿਸ਼ੇਸ਼ ਤੌਰ ਆਏ ਹੋਏ ਸਾਰੇ ਪਤਵੰਤੇ ਸੱਜਣਾ ਦਾ ਮਨਜੀਤ ਸਿੰਘ ਦਸੂਹਾ ਦੇ ਅਮਰੀਕਾ ਵੱਸਦੇ ਪਰਿਵਾਰ ਵੱਲੋਂ ਧੰਨਵਾਦ ਕੀਤਾ ਗਿਆ।

America

ਪੈਨਸਿਲਵੇਨੀਆ ਦੇ ਵਿੱਚ ਗੋਲੀਬਾਰੀ, ਤਿੰਨ ਦੀ ਮੌਤ, ਦੋਸ਼ੀ ਗ੍ਰਿਫ਼ਤਾਰ।

Published

on

By

ਫਾਲਸ ਟਾਊਨਸ਼ਿਪ, ਪੈਨਸਿਲਵੇਨੀਆ : ਸ਼ਨੀਵਾਰ ਸਵੇਰੇ ਪੈਨਸਿਲਵੇਨੀਆ ਦੇ ਫਾਲਸ ਟਾਊਨਸ਼ਿਪ ਦੇ ਵਿੱਚ ਇੱਕ ਦੋਸ਼ੀ ਨੇ ਆਪਣੇ ਹੀ ਪਰਿਵਾਰ ਦੇ ਜੀਆਂ ਦੇ ਨਾਲ ਖ਼ੂਨ ਦੀ ਹੋਲੀ ਖੇਡੀ ਅਤੇ ਆਪਣੀ ਮਤਰੇਈ ਮਾਂ, ਆਪਣੀ ਨਾਬਾਲਿਗ ਭੈਣ ਅਤੇ ਆਪਣੇ ਦੋ ਬੱਚਿਆਂ ਦੀ ਮਾਂ ਨੂੰ ਗੋਲੀਆਂ ਦੇ ਨਾਲ ਭਨ ਸੁੱਟਿਆ। ਦੋਸ਼ੀ ਨੇ ਘਟਨਾਂ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਇੱਕ ਕਾਰ ਖੋਹ ਕੇ ਫ਼ਰਾਰ ਹੋ ਗਿਆ। ਲੰਬੀ ਕੋਸ਼ਿਸ਼ ਤੋਂ ਬਾਅਦ 26 ਸਾਲਾ ਦੋਸ਼ੀ ਆਂਦਰੇ ਗੋਰਡਨ ਨੂੰ ਪੁਲਿਸ ਨੇ ਨਿਊ ਜਰਸੀ ਸਟੇਟ ਦੇ ਵਿੱਚੋ ਗ੍ਰਿਫ਼ਤਾਰ ਕਰ ਲਿਆ।

ਇਸ ਘਟਨਾਂ ਦੇ ਤਰੁੰਤ ਬਾਅਦ ਪੁਲਿਸ ਨੇ ਤੁਰੰਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਨਾਲ ਹੀ ਆਮ ਲੋਕਾਂ ਨੂੰ ਸੁਚੇਤ ਰਹਿਣ ਦਾ ਅਲਰਟ ਭੇਜ ਦਿੱਤਾ। ਦੋਸ਼ੀ ਪੁਲਿਸ ਤੋਂ ਭੱਜਦਾ ਹੋਇਆ ਨਿਊ ਜਰਸੀ ਦੇ ਟਰੈਂਟਨ ਟਾਊਨ ਦੇ ਇੱਕ ਘਰ ਵਿੱਚ ਵੜ ਗਿਆ ਜਿੱਥੇ ਉਸ ਨੇ ਲੋਕਾਂ ਨੂੰ ਬੰਦਕ ਬਣਾ ਲਿਆ। ਪੁਲਿਸ ਨੇ ਲੰਬੀ ਕੋਸ਼ਿਸ਼ ਤੋਂ ਬਾਅਦ ਦੋਬਾਰਾ ਮੌਕੇ ਤੋਂ ਫ਼ਰਾਰ ਹੋਣ ਦੋ ਕੋਸ਼ਿਸ਼ ਕਰਦੇ ਹੋਏ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਨੇ “ਏਆਰ-15 ਸਟਾਈਲ ਅਸਾਲਟ ਰਾਈਫਲ” ਨਾਲ ਆਪਣੇ ਪਰਿਵਾਰਕ ਜੀਆਂ ਤੇ ਹਮਲਾ ਕੀਤਾ। ਪਰ ਪੁਲਿਸ ਉਹਨਾਂ ਸਵਾਲਾਂ ਦਾ ਜਵਾਬ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਤੋਂ ਪਤਾ ਲੱਗ ਸਕੇ ਕਿ ਆਖਿਰ ਦੋਸ਼ੀ ਨੇ ਕਿਹਨਾਂ ਕਰਨਾ ਦੇ ਕਰਕੇ ਆਪਣੇ ਪਰਿਵਾਰ ਦੇ ਜੀਆਂ ਨੂੰ ਹੀ ਮੌਤ ਦੀ ਘਾਟ ਉਤਾਰ ਦਿੱਤਾ।

Continue Reading

America

ਅਮਰੀਕਾ, ਕੈਨੇਡਾ ਸਰਹੱਦ ਨੇੜੇ ਐਕਸੀਡੈਂਟ ਤੋਂ ਬਾਅਦ ਕਾਰ ਵਿੱਚ ਧਮਾਕਾ, ਦੋ ਲੋਕਾਂ ਦੀ ਮੌਤ, ਅਧਿਕਾਰੀਆਂ ਨੇ ਕਿਹਾ ਅੱਤਵਾਦੀ ਘਟਨਾਂ ਦਾ ਕੋਈ ਸਬੂਤ ਨਹੀਂ

Published

on

By

Munish Byala/NRINEWSNETWORK/NRIpanjabi

ਅਮਰੀਕਾ ਅਤੇ ਕੈਨੇਡਾ ਵਿਚਕਾਰ ਰੇਨਬੋ ਬ੍ਰਿਜ ਬਾਰਡਰ ਕ੍ਰਾਸਿੰਗ ਤੋਂ ਇਕ ਕਾਰ ਅਮਰੀਕਾ ਤੋਂ ਕੈਨੇਡਾ ਵੱਲ ਤੇਜ ਗਤੀ ਵਿੱਚ ਜਾਂਦੇ ਸਮੇਂ ਸੜਕ ਦੇ ਕੰਡੇ ਨਾਲ ਟਕਰਾ ਕੇ ਹਵਾ ਵਿੱਚ ਉਡਦੀ ਹੋਈ ਇਕ ਸੁਰੱਖਿਆ ਪੋਸਟ ਨੇੜੇ ਦੁਰਘਟਨਾਂ ਗ੍ਰਸਤ ਹੋ ਗਈ। ਕਾਰ ਜ਼ਮੀਨ ਉੱਤੇ ਡਿੱਗਦੇ ਹੀ ਅੱਗ ਦੇ ਗੋਲੇ ਵਿੱਚ ਤਬਦੀਲ ਹੋ ਕੇ ਕਈ ਹਿਸਿਆਂ ਵਿੱਚ ਵੰਡੀ ਗਈ। ਸੂਚਨਾਂ ਮੁਤਾਬਿਕ ਇਸ ਹਾਦਸੇ ਸਮੇਂ ਵਿੱਚ ਕਾਰ ਵਿੱਚ ਸਵਾਰ ਦੋ ਲੋਕ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

https://x.com/5aabNowTV/status/1727476508602630324?s=20

ਐਫਬੀਆਈ ਇਸ ਕਾਰ ਧਮਾਕੇ ਦੀ ਜਾਂਚ ਕਰ ਰਹੀ ਹੈ ਸੂਤਰਾਂ ਅਨੁਸਾਰ ਘਟਨਾਂ ਸਮੇਂ ਇਹ ਕਾਰ ਤੇਜ਼ੀ ਨਾਲ ਸਰਹੱਦੀ ਸੁਰੱਖਿਆ ਕਰਮੀਆਂ ਦੀ ਇਮਾਰਤ ਵੱਲ ਜਾ ਰਹੀ ਸੀ।

ਇਸ ਘਟਨਾਂ ਦੇ ਤਰੁੰਤ ਬਾਅਦ ਅਮਰੀਕਾ ਅਤੇ ਕੈਨੇਡਾ ਵਿਚਕਾਰ ਆਵਾਜ਼ਾਈ ਲਈ ਵਰਤੇ ਜਾਂਦੇ ਚਾਰ ਪੁਲ ਬੰਦ ਕਰ ਦਿੱਤੇ ਗਏ ਹਨ ਅਤੇ ਸੁਰੱਖਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਘਟਨਾਂ ਸਥਲ ਨੇੜੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ।

ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਇਸ ਘਟਨਾਂ ਤੋਂ ਬਾਅਦ ਇੱਕ ਨਿਊਜ਼ ਕਾਨਫਰੰਸ ਕੀਤੀ ਜਿਸ ਵਿੱਚ ਹੋਚੁਲ ਨੇ ਕਿਹਾ ਕਿ ਹੋਣ ਤੱਕ ਇਸ ਘਟਨਾਂ ਵਿੱਚ ਅੱਤਵਾਦੀ ਹਮਲੇ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ। ਇਥੇ ਜ਼ਿਕਰਯੋਗ ਹੈ ਇਸ ਖ਼ਬਰ ਦੇ ਨਸ਼ਰ ਹੁੰਦੇ ਸਾਰ ਹੀ ਕੁਸ਼ ਨਿਊਜ਼ ਚੈਨਲ ਇਸ ਘਟਨਾਂ ਪਿੱਛੇ ਅੱਤਵਾਦੀ ਹਮਲਾ ਹੋਣ ਦਾ ਸ਼ੱਕ ਜਾਹਿਰ ਕਰ ਰਹੇ ਸਨ।

ਯੂਐਸ ਕਸਟਮਜ਼ ਅਤੇ ਬਾਰਡਰ ਪੈਟਰੋਲ ਦੇ ਅਧਿਕਾਰੀਆਂ ਨੇ ਇਸ ਕ੍ਰੈਸ਼ ਹੋਣ ਸਮੇਂ ਦੀ ਇੱਕ ਵੀਡੀਓ ਨੂੰ ਪਬਲਿਕ ਵਿੱਚ ਜਾਰੀ ਕੀਤਾ ਹੈ ਜਿਸ ਵਿੱਚ ਘਟਨਾਂ ਤੋਂ ਕੁਸ਼ ਸੈਕੰਡ ਪਹਿਲਾਂ ਇਹ ਕਾਰ ਤੇਜ਼ ਗਤੀ ਨਾਲ ਟਕਰਾਉਂਦੀ ਹੋਈ ਅਤੇ ਫਿਰ ਹਵਾਂ ਵਿੱਚ ਉਸ਼ਲਦੀ ਹੋਈ ਨਜ਼ਰ ਆਉਂਦੀ ਹੈ ।

ਥੈਂਕਸ ਗਿਵਿੰਗ ਦੀਆਂ ਆਗਾਮੀ ਛੁੱਟੀਆਂ ਤੋਂ ਤਰੁੰਤ ਪਹਿਲਾਂ ਵਾਪਰੀ ਇਸ ਘਟਨਾਂ ਦੇ ਕਾਰਨ ਨਿਊਯਾਰਕ ਅਤੇ ਕੈਨੇਡਾ ਦੇ ਟਰੋਂਟੋ ਸਹਿਤ ਕਈ ਇਲਾਕਿਆਂ ਨੂੰ ਉੱਚਿਤ ਅਲਰਟ ਤੇ ਰੱਖਿਆ ਗਿਆ ਹੈ। ਨਿਊਯਾਰਕ ਸਿਟੀ ਦੇ ਸਾਰੇ ਸਥਾਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਨਿਊਯਾਰਕ ਦੇ ਮੇਅਰ ਐਰਿਕ ਐਡਮਸ ਨੇ ਕਿਹਾ ਇਸ ਘਟਨਾਂ ਤੋਂ ਬਾਅਦ ਸ਼ਹਿਰ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਮੁੱਖ ਮਾਰਗਾਂ ਤੇ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ।

ਇਸ ਘਟਨਾਂ ਤੋਂ ਬਾਅਦ ਭਾਵੇਂ ਮੁਖ ਜਾਂਚ ਐਫ ਬੀ ਆਈ ਵੱਲੋਂ ਕੀਤੀ ਜਾ ਰਹੀ ਹੈ ਪਰ ਇਸ ਜਾਂਚ ਇਸ ਕੈਨੇਡਾ ਦੀਆਂ ਵੱਖ ਵੱਖ ਸੁਰੱਖਿਆ ਏਜੰਸੀਆਂ, ਨਿਊਯਾਰਕ ਪੁਲਿਸ ਵਿਭਾਗ ਅਤੇ ਨਿਊਯਾਰਕ ਸਟੇਟ ਟਰੂਪਰ ਦੇ ਮਾਹਿਰ ਅਧਿਕਾਰੀ ਵੀ ਜਾਂਚ ਵਿਚ ਹਿੱਸਾ ਲੈ ਰਹੇ ਹਨ। ਅਧਿਕਾਰੀ ਇਸ ਘਟਨਾਂ ਦੀਆਂ ਪਰਤਾਂ ਜੋੜਣ ਵਿੱਚ ਲੱਗੇ ਹੋਏ ਹਨ ਜਿਸ ਤੋਂ ਇਹ ਪਤਾ ਲੱਗ ਸਕੇ ਕਿ ਅਸਲ ਵਿਚ ਕਿ ਹੋਇਆ ਅਤੇ ਮਰਨ ਵਾਲੇ ਕੌਣ ਸਨ।

Continue Reading

America

ਭਾਰਤੀ ਮੂਲ ਦੀ ਮਨਮੀਤ ਕੋਲਨ ਅਮਰੀਕਾ ਦੇ ਕਨੈਕਟੀਕਟ ਸੂਬੇ ਵਿੱਚ ਸਹਾਇਕ ਪੁਲਿਸ ਮੁਖੀ ਬਣੀ

Published

on

By

ਨਿਊਯਾਰਕ: ਭਾਰਤੀ ਮੂਲ ਦੀ 37 ਸਾਲਾ ਸਿੱਖ ਮਹਿਲਾ ਅਧਿਕਾਰੀ ਲੈਫਟੀਨੈਂਟ ਮਨਮੀਤ ਕੋਲਨ ਨੇ ਅਮਰੀਕਾ ਦੇ ਕਨੈਕਟੀਕਟ ਸੂਬੇ ਵਿੱਚ ਸਹਾਇਕ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ ਅਤੇ ਉਹ ਏਸ਼ੀਆਈ ਮੂਲ ਦੀ ਪਹਿਲੀ ਸੈਕਿੰਡ-ਇਨ-ਕਮਾਂਡ ਬਣ ਗਈ ਹੈ।

ਰਿਪੋਰਟ ਅਨੁਸਾਰ ਮਨਮੀਤ ਕੋਲਨ ਅੱਜ ਤੋਂ ਤਕਰੀਬਨ 15 ਸਾਲ ਪਹਿਲਾਂ ਨਿਊ ਹੈਵਨ ਪੁਲਿਸ ਵਿਭਾਗ (NHPD) ਦੇ ਵਿੱਚ ਭਾਰਤੀ ਹੋਈ ਸੀ ਅਤੇ ਪਟਰੋਲਿੰਗ ਅਫ਼ਸਰ ਤੋਂ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਪੂਰਾ ਕਰਦੇ ਹੋਏ ਪਿੱਛਲੇ ਦਿਨੀ ਨਿਊ ਹੈਵਨ ਪੁਲਿਸ ਵਿਭਾਗ ਦੇ ਤੀਜੇ ਸਹਾਇਕ ਪੁਲਿਸ ਮੁਖੀ ਵਜੋਂ ਸਹੁੰ ਚੁੱਕੀ।

ਇਸ ਖ਼ਾਸ ਸਮਾਗਮ ਵਿਚ ਬੋਲਦੇ ਹੋਏ ਬੋਰਡ ਆਫ਼ ਪੁਲਿਸ ਕਮਿਸ਼ਨਰਾਂ ਦੇ ਚੇਅਰਮੈਨ ਐਵੇਲੀਸ ਰਿਬੇਰੋ ਨੇ ਕਿਹਾ ਭਾਰਤ ਦੇ ਮੁੰਬਈ ਦੀ ਰਹਿਣ ਵਾਲੀ ਮਨਮੀਤ ਦੀ ਇਸ ਪ੍ਰਾਪਤੀ ਨੇ ਵਿਭਾਗ ਦੇ ਦੂਸਰੇ ਅਫ਼ਸਰਾਂ ਨੂੰ ਅੱਗੇ ਵੱਧਣ ਦੀ ਚੇਤਨਾ ਦਿੱਤੀ ਹੈ। ਇੱਥੇ ਇਹ ਦੱਸਣਾ ਵਾਜਿਬ ਹੈ ਕਿ ਮਨਮੀਤ ਵਿਭਾਗ ਦੀ ਜਿੱਥੇ ਪਹਿਲੀ ਭਾਰਤੀ ਮੂਲ ਦੀ ਸਹਾਇਕ ਮੁਖੀ ਹੈ ਉਥੇ ਹੀ ਉਹ ਦੂਜੀ ਮਹਿਲਾ ਸਹਾਇਕ ਮੁਖੀ ਬਣੀ ਹੈ ਜੋ ਗੈਰ ਅਮਰੀਕੀ ਮੂਲ ਦੀ ਹੈ।

Continue Reading

Trending