Business
ਝੋਨੇ ਤੇ ਸਿਆਸਤ ਗਰਮ, ਕੇਂਦਰ ਦੀ ਸ਼ੈਤਾਨੀ, ਆਪ ਨੂੰ ਸੇਕ।
NRI Panjabi News
ਸੰਯੁਕਤ ਕਿਸਾਨ ਮੋਰਚਾ ਦੇ ਵਿਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਮਸਲਾ ਹੱਲ ਕਰਨ ਲਈ ਅਗਲੇ ਸੰਘਰਸ਼ ਦਾ ਐਲਾਨ ਕੀਤਾ ਹੈ। ਇਸ ਤਹਿਤ 25 ਅਕਤੂਬਰ ਨੂੰ ਸੂਬੇ ਭਰ ਵਿੱਚ ਮੰਡੀਆਂ ਨੇੜੇ ਪ੍ਰਮੁੱਖ ਸੜਕੀ ਮਾਰਗਾਂ ’ਤੇ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨ ਤੋਂ ਇਲਾਵਾ 29 ਅਕਤੂਬਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਸਵੇਰੇ 11 ਤੋਂ ਬਾਅ ਦੁਪਹਿਰ 3 ਵਜੇ ਤੱਕ ਮੁਕੰਮਲ ਘਿਰਾਓ ਕਰਨ ਐਲਾਨ ਕੀਤਾ ਗਿਆ ਹੈ।
ਪੰਜਾਬ ਵਿੱਚ ਝੋਨੇ ਦੀ ਖਰੀਦ ਸੰਕਟ ਹੋਰ ਡੂੰਘਾ ਹੋ ਗਿਆ ਹੈ ਕਿਉਂਕਿ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਦੇਰੀ ਨਾਲ ਚੱਲ ਰਹੇ ਕਾਰਜਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚੋਂ ਫਸਲ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।
ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕਨੇ ਦੱਸਿਆ ਕਿ 24 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿਚ ਆਇਆ ਹੈ, ਜਿਸ ਵਿੱਚੋਂ 22.50 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 4.12 ਲੱਖ ਮੀਟਰਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ।
ਮੰਤਰੀ ਕਟਾਰੂਚੱਕ ਨੇ ਦੱਸਿਆ ਕਿ 3,120 ਤੋਂ ਵੱਧ ਮਿੱਲ ਮਾਲਕਾਂ ਨੇ ਝੋਨੇ ਦੀ ਅਲਾਟਮੈਂਟ ਲਈ ਪਹਿਲਾਂ ਹੀ ਅਰਜ਼ੀਆਂ ਦਿੱਤੀਆਂ ਹਨ, 2,522 ਨੂੰ ਸਟਾਕ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਘੱਟੋ-ਘੱਟ 1,550 ਚੌਲ ਮਿੱਲਾਂ ਨੇ ਝੋਨੇ ਦੀ ਸਟੋਰੇਜ ਅਤੇ ਮਿਲਿੰਗ ਲਈ ਰਾਜ ਦੀਆਂ ਏਜੰਸੀਆਂ ਨਾਲ ਸਮਝੌਤੇ ਕੀਤੇ ਹਨ।
ਇਥੇ ਇਹ ਜੱਗ ਜਾਹਿਰ ਹੈ ਕੇ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਵਿੱਚ ਆਪਣੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਹੋਣ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ (SC), ਗਿੱਦੜਬਾਹਾ ਅਤੇ ਬਰਨਾਲਾ ਲਈ ਜ਼ਿਮਨੀ ਚੋਣਾਂ ਵਿੱਚ ਕਿਸੇ ਤਰੀਕੇ ਦਾ ਖ਼ਤਰਾ ਮੁੱਲ ਨਹੀਂ ਲੈਣਾ ਚੁਹੰਦੀ ਪਰ ਪੰਜਾਬ ਦੀਆਂ ਮੰਡੀਆਂ ਵਿੱਚ ਫ਼ਸਲ ਦੀ ਹੋ ਰਹੀ ਬਰਬਾਦੀ ਅਤੇ ਕਿਸਾਨਾਂ ਦੇ ਗੁੱਸੇ ਤੋਂ ਸਰਕਾਰ ਚਿੰਤਤ ਹੈ।