Politics
ਸ਼੍ਰੋਮਣੀ ਅਕਾਲੀ ਦਲ ਜ਼ਿਮਣੀ ਚੋਣਾਂ ਤੋਂ ਭੋਗੜਾ,
ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਚੋਣਾਂ ਲੜਨ ਤੇ ਕੋਈ ਪਾਬੰਦੀ ਨਹੀਂ ।
NRI ਪੰਜਾਬੀ : ਮੁਨੀਸ਼ ਬਿਆਲਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਣੀ ਚੋਣਾਂ ਨਾ ਲੜਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਫ਼ ਕਿਹਾ ਹੈ ਕਿ ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਿੱਸਾ ਲੈ ਸਕਦਾ ਹੈ, ਇਸ ਸਬੰਧੀ ਉਸ ਉਤੇ ਚੋਣ ਲੜਨ ਕੋਈ ਪਾਬੰਦੀ ਨਹੀਂ ਹੈ ।
ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਤੋਂ ਤਨਖਾਹੀਆ ਕਰਾਰ ਦਿੱਤਾ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸੁਖਬੀਰ ਸਿੰਘ ਬਾਦਲ ਨੂੰ ਛੋਟ ਦਿੱਤੀ ਜਾਵੇ ਤਾਂ ਜੋ ਉਹ ਪਾਰਟੀ ਦੀ ਅਗਵਾਈ ਕਰ ਸਕਣ ਅਤੇ ਚੋਣ ਸਰਗਰਮੀਆਂ ਵਿੱਚ ਹਿੱਸਾ ਲੈ ਸਕਣ।
ਅੱਜ ਖਾਸ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੋਲਾਰੇ ਦਲਜੀਤ ਸਿੰਘ ਚੀਮਾ ਇਕ ਪ੍ਰੈਸ ਵਾਰਤਾ ਇਹ ਭੂਮਿਕਾ ਬੰਨਣ ਦੀ ਕੋਸ਼ਿਸ਼ ਕੀਤੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਰਾਹਤ ਨਹੀਂ ਮਿਲੀ ਜਿਸ ਕਾਰਨ ਬਿਨਾਂ ਜਰਨੈਲ ਤੋਂ ਚੋਣ ਲੜਨਾ ਸੰਬਵ ਨਹੀਂ।
ਬੀਤੇ ਕੱਲ੍ਹ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਵਿੱਚ ਮੀਡੀਆ ਨੂੰ ਦੱਸਿਆ ਸੀ ਕਿ ਕੋਈ ਵੀ ਤਨਖਾਹੀਆ ਵਿਅਕਤੀ ਜਦੋਂ ਤੱਕ ਸ਼੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਸਬੰਧਤ ਮਾਮਲੇ ਸਬੰਧੀ ਤਨਖਾਹ ਨਹੀਂ ਲਗਵਾ ਕੇ ਉਸ ਨੂੰ ਪੂਰਾ ਨਹੀਂ ਕਰ ਲੈਂਦਾ, ਉਦੋਂ ਤੱਕ ਉਸਨੂੰ ਕੋਈ ਛੋਟ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਇਹ ਮਾਮਲਾ ਦੀਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਦਾ ਭਰੋਸਾ ਦਿੱਤਾ ਸੀ।