Politics
ਸੋਹਨ ਸਿੰਘ ਠੰਡਲ ਵੀ ਅੱਲਵਿਦਾ ਆਖ, ਬੀਜੇਪੀ ਵਿਚ ਸ਼ਾਮਿਲ
NRI ਪੰਜਾਬੀ : ਮੁਨੀਸ਼ ਬਿਆਲਾ
ਹਰ ਦਿਨ ਕਮਜ਼ੋਰ ਹੋ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਵੀ ਅੱਲਵਿਦਾ ਆਖ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਵੱਲੋਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ।
ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਨੂੰ ਬੀਜੇਪੀ ਨੇ ਚੱਬੇਵਾਲ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਦਾ ਉਮੀਦਵਾਰ ਬਣਾਇਆ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ 2012 ਵਿਚ ਸੋਹਨ ਸਿੰਘ ਠੰਡਲ ਇਸੇ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਚੁਣੇ ਗਏ ਸਨ। ਪਾਰਟੀ ਨੇ ਜ਼ਿਮਨੀ ਚੋਣ ਵਾਲੇ ਬਾਕੀ ਤਿੰਨ ਹਲਕਿਆਂ ਗਿੱਦੜਬਾਹਾ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਤੋਂ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ.ਸੋਹਣ ਸਿੰਘ ਠੰਢਲ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪੰਜਾਬ ਬੀਜੇਪੀ ਪ੍ਰਭਾਰੀ ਵਿਜੇ ਰੁਪਾਨੀ ਨੇ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਠੰਡਲ ਦੇ ਪਾਰਟੀ ਵਿੱਚ ਆਉਣ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਹੋਰ ਮਜ਼ਬੂਤ ਹੋਈ ਹੈ ।