Asia

ਪੰਜਾਬ ਵਿੱਚ “ਯੁੱਧ ਨਸ਼ਿਆਂ ਵਿਰੁੱਧ” 31 ਦਿਨਾਂ ਵਿੱਚ 4,640 ਨਸ਼ਾ ਤਸਕਰ ਗ੍ਰਿਫ਼ਤਾਰ।

Published

on

ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ ਇਕ ਮਹੀਨੇ ਵਿੱਚ, 4,640 ਨਸ਼ਾ ਤਸਕਰ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਮਾਰਚ ਮਹੀਨੇ ਦੇ ਆਖ਼ਰੀ ਦਿਨ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34,300 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਵਾ ਕੀਤਾ ਹੈ।

ਪੰਜਾਬ ਸੂਬੇ ਦੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਇਹ ਅਪਰੇਸ਼ਨ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੱਕਸਦ ਨਾਲ ਸ਼ੁਰੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਿਨੇਟ ਸਬ-ਕਮੇਟੀ ਵੀ ਬਣਾਈ ਗਈ ਹੈ। ਜਿੱਥੇ ਪੰਜਾਬ ਸਰਕਾਰ ਇਸ ਕਾਰਵਾਈ ਲਈ ਆਪਣੀ ਪਿੱਠ ਥਾਪੜ ਰਹੀ ਹੈ ਉੱਥੇ ਹੀ ਵਿਰੋਧੀ ਧਿਰਾਂ ਇਸ ਨੂੰ ਸਿਰਫ਼ ਇੱਕ ਵਖਾਵਾਂ ਅਤੇ ਗ਼ਰੀਬ ਲੋਕਾਂ ਦੇ ਜ਼ਬਰੀ ਗ਼ੈਰਕਾਨੂੰਨੀ ਘਰ ਢਾਉਣ ਦੀ ਕਾਰਵਾਈ ਦਾਸ ਰਹੀ ਹੈ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ, ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (EDP) – ਲਾਗੂ ਕੀਤੀ ਹੈ।

Leave a Reply

Your email address will not be published. Required fields are marked *

Trending

Exit mobile version