Asia
ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ 23 ਸਤੰਬਰ ਤੱਕ ਵਧਾਈ
ਇਸਲਾਮਾਬਾਦ: ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ‘ਤੇ ਲੱਗੀ ਪਾਬੰਦੀ ਨੂੰ ਹੋਰ ਇੱਕ ਮਹੀਨੇ ਲਈ ਵਧਾਉਂਦਿਆਂ 23 ਸਤੰਬਰ ਤੱਕ ਲਾਗੂ ਰੱਖਣ ਦਾ ਐਲਾਨ ਕੀਤਾ ਹੈ। ਪਾਕਿਸਤਾਨ ਹਵਾਈ ਅੱਡਾ ਅਥਾਰਿਟੀ ਨੇ ਨਵਾਂ NOTAM (Notice to Airmen) ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਭਾਰਤੀ ਏਅਰਲਾਈਨਾਂ ਦੇ ਸਾਰੇ ਵਿਮਾਨਾਂ ਨੂੰ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਆਗਿਆ ਨਹੀਂ ਹੋਵੇਗੀ।
ਇਹ ਪਾਬੰਦੀ ਸਿਰਫ਼ ਨਾਗਰਿਕ ਉਡਾਣਾਂ ਹੀ ਨਹੀਂ, ਸਗੋਂ ਭਾਰਤ ਦੀ ਮਲਕੀਅਤ ਵਾਲੇ ਜਾਂ ਕਿਰਾਏ ‘ਤੇ ਲਏ ਗਏ ਸੈਨਿਕ ਅਤੇ ਕਾਰੋਬਾਰੀ ਜਹਾਜ਼ਾਂ ‘ਤੇ ਵੀ ਲਾਗੂ ਹੋਵੇਗੀ।
ਯਾਦ ਰਹੇ ਕਿ ਇਹ ਪਾਬੰਦੀ ਪਹਿਲੀ ਵਾਰ 22 ਅਪ੍ਰੈਲ ਨੂੰ ਪਹਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਤਣਾਅ ਦੇ ਮੱਦੇਨਜ਼ਰ ਲਗਾਈ ਗਈ ਸੀ। ਇਸ ਫ਼ੈਸਲੇ ਨਾਲ ਭਾਰਤੀ ਜਹਾਜ਼ਾਂ ਨੂੰ ਪਾਕਿਸਤਾਨੀ ਹਵਾਈ ਖੇਤਰ ‘ਚੋਂ ਗੁਜ਼ਰਣ ਤੋਂ ਰੋਕ ਦਿੱਤਾ ਗਿਆ ਸੀ।
ਭਾਰਤ ਨੇ ਵੀ ਇਸ ਦਾ ਜਵਾਬ ਦਿੰਦਿਆਂ 30 ਅਪ੍ਰੈਲ ਨੂੰ ਪਾਕਿਸਤਾਨੀ ਏਅਰਲਾਈਨਾਂ ਲਈ ਆਪਣੇ ਹਵਾਈ ਖੇਤਰ ‘ਤੇ ਪਾਬੰਦੀ ਲਗਾ ਦਿੱਤੀ ਸੀ। ਦੋਵੇਂ ਦੇਸ਼ਾਂ ਵੱਲੋਂ ਪਹਿਲਾਂ ਵੀ 23 ਮਈ ਨੂੰ ਇਹ ਪਾਬੰਦੀਆਂ ਵਧਾਈਆਂ ਗਈਆਂ ਸਨ।