Asia
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ: ਮੁੱਖ ਮੰਤਰੀ ਯੋਗੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੱਦਾ
ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸਮਾਰੋਹ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਿਆ ਨਾਥ ਯੋਗੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਦਾ-ਪੱਤਰ ਭੇਜਿਆ ਗਿਆ।
ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਵਿੱਚ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਰੋਹਾਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਵਫ਼ਦ ਨੇ ਸ਼ਹੀਦੀ ਨਗਰ ਕੀਰਤਨ ਬਾਰੇ ਵੀ ਜਾਣੂ ਕਰਵਾਇਆ, ਜੋ ਅਸਾਮ ਤੋਂ ਸ਼ੁਰੂ ਹੋ ਕੇ ਉੱਤਰ ਪ੍ਰਦੇਸ਼ ਸਹਿਤ ਭਾਰਤ ਦੇ ਕਈ ਸੂਬਿਆਂ ਵਿੱਚ ਹੋਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਤਮ ਹੋਵੇਗਾ।
ਮੁੱਖ ਮੰਤਰੀ ਨੇ ਸਮਾਰੋਹਾਂ ਵਿੱਚ ਭਾਗੀਦਾਰੀ ਦਾ ਭਰੋਸਾ ਦਿੱਤਾ ਅਤੇ ਨਗਰ ਕੀਰਤਨ ਦੌਰਾਨ ਸਰਕਾਰੀ ਸਵਾਗਤ ਕਰਨ ਦਾ ਵਚਨ ਦਿੱਤਾ। ਨਗਰ ਕੀਰਤਨ ਸਬੰਧੀ ਪ੍ਰਬੰਧਾਂ ਦੀ ਜ਼ਿੰਮੇਵਾਰੀ ਰਾਜ ਮੰਤਰੀ ਬਲਦੇਵ ਸਿੰਘ ਔਲਖ ਨੂੰ ਦਿੱਤੀ ਗਈ ਹੈ।